ਬੀ.ਸੀ. ਵਿਚ ਆਏ ਹੜ੍ਹਾਂ ਦੌਰਾਨ 640,000 ਤੋਂ ਵੱਧ ਪਸ਼ੂਆਂ ਦੀ ਮੌਤ

292
Share

ਸਰੀ, 3 ਦਸੰਬਰ (ਹਰਦਮ ਮਾਨ/ਪੰਜਾਬ ਮੇਲ)- ਬੀ.ਸੀ. ਵਿਚ ਪਿਛਲੇ ਦਿਨਾਂ ਵਿਚ ਆਏ ਹੜ੍ਹਾਂ ਦੌਰਾਨ 640,000 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਗਈ ਹੈ। ਇਹ ਪ੍ਰਗਟਾਵਾ ਕਰਦਿਆਂ ਬੀ.ਸੀ. ਦੇ ਖੇਤੀਬਾੜੀ ਮੰਤਰੀ ਲਾਨਾ ਪੌਪਹਮ ਨੇ ਦੱਸਿਆ ਹੈ ਕਿ ਇਨ੍ਹਾਂ ਮਰਨ ਵਾਲੇ ਪਸ਼ੂਆਂ ਵਿਚ 628,000 ਪੋਲਟਰੀ ਜਾਨਵਰ, 12,000 ਸੂਰ ਅਤੇ 420 ਗਊਆਂ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਰਨ ਵਾਲੇ ਪਸ਼ੂਆਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਅੰਕੜੇ ਸਾਹਮਣੇ ਆ ਸਕਦੇ ਹਨ।
ਉਨ੍ਹਾਂ ਪਸ਼ੂਆਂ ਦੇ ਜਾਨੀ ਨੁਕਸਾਨ ਤੇ ਦੁੱਖ ਪ੍ਰਗਟ ਕਰਦਿਆਂ ਪ੍ਰਭਾਵਿਤ ਪਸ਼ੂ ਪਾਲਕਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਪ੍ਰਭਾਵਿਤ ਕਿਸਾਨਾ ਅਤੇ ਪਸ਼ੂ ਪਾਲਕਾਂ ਦੀ ਮਦਦ ਲਈ ਬੀ.ਸੀ. ਸਰਕਾਰ, ਐਗਰੀਕਲਚਰ ਕਾਉਂਸਿਲ ਨਾਲ ਮਿਲ ਕੇ ਕੰਮ ਕਰ ਰਹੀ ਹੈ। ਹਾਲੇ ਵੀ ਸੂਬੇ ਦੇ 800 ਤੋਂ ਜ਼ਿਆਦਾ ਫਾਰਮ ਇਵੈਕੂਏਸ਼ਨ ਆਰਡਰ ‘ਤੇ ਰੱਖੇ ਗਏ ਹਨ।


Share