ਬੀ.ਸੀ. ਵਿਚ ਦਿਨ-ਬ-ਦਿਨ ਘਟ ਰਹੀ ਹੈ ਕੋਰੋਨਾ ਪੀੜਤਾਂ ਗਿਣਤੀ

385
Share

ਸਰੀ, 24 ਜੂਨ (ਹਰਦਮ ਮਾਨ/ਪੰਜਾਬ ਮੇਲ)- ਬੀ.ਸੀ.  ਵਿਚ ਅੱਜ ਕੋਵਿਡ-19 ਦੇ 87 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਹ ਪੰਜਵਾਂ ਦਿਨ ਹੈ ਜਦੋਂ ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ 100 ਤੋਂ ਘੱਟ ਰਹੀ ਹੈ। ਬੀਤੇ 24 ਘੰਟਿਆਂ ਵਿਚ ਇਕ ਕੋਰੋਨਾ ਪੀੜਤ ਦੀ ਮੌਤ ਹੋਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਹੈਲਥ ਅਫ਼ਸਰ ਡਾ. ਬੌਨੀ ਹੈਨਰੀ ਨੇ ਦੱਸਿਆ ਹੈ ਕਿ ਇਸ ਸਮੇਂ ਬੀਸੀ ਦੇ ਹਸਪਤਾਲਾਂ ਵਿਚ 109 ਕੋਰੋਨਾ ਪੀੜਤ ਦਾਖ਼ਲ ਹਨ, ਜਿਨ੍ਹਾਂ ਵਿੱਚੋਂ 41 ਨੂੰ ਆਈ.ਸੀ.ਯੂ. ‘ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਸੀ. ‘ਚ ਵੈਕਸੀਨ ਦੇ 4,570,153 ਟੀਕੇ ਲਾਏ ਜਾ ਚੁੱਕੇ ਹਨ ਅਤੇ 77.2 ਪ੍ਰਤੀਸ਼ਤ ਲੋਕ ਵੈਕਸੀਨ ਦਾ ਪਹਿਲਾ ਟੀਕਾ ਲੁਆ ਚੁੱਕੇ ਹਨ। ਸੂਬੇ ਵਿਚ ਵੈਕਸੀਨ ਦੇ ਦੋਵੇਂ ਟੀਕੇ ਲੁਆਉਣ ਵਾਲਿਆਂ ਦੀ ਗਿਣਤੀ ਵੀ ਇੱਕ ਮਿਲੀਅਨ ਤੋਂ ਜ਼ਿਆਦਾ ਹੋ ਗਈ ਹੈ।


Share