#INDIA #SPORTS

ਬੀ.ਸੀ.ਸੀ.ਆਈ. ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਵੱਲੋਂ ਅਸਤੀਫ਼ਾ

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੇ ਸਮਾਚਾਰ ਚੈਨਲ ਦੇ ਸਟਿੰਗ ਅਪਰੇਸ਼ਨ ‘ਚ ਫਸਣ ਤੋਂ ਬਾਅਦ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਟਿੰਗ ਅਪਰੇਸ਼ਨ ਵਿਚ ਸ਼੍ਰੀ ਸ਼ਰਮਾ ਨੇ ਕੁਝ ਗੁਪਤ ਜਾਣਕਾਰੀਆਂ ਦਾ ਖੁਲਾਸਾ ਕੀਤਾ ਹੈ। ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰ ਨੇ ਦੱਸਿਆ, ‘ਹਾਂ, ਚੇਤਨ ਨੇ ਬੀ.ਸੀ.ਸੀ.ਆਈ. ਸਕੱਤਰ ਜੈ ਸ਼ਾਹ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।’

Leave a comment