ਬੇਅਦਬੀ ਕਾਂਡ ਬਾਰੇ ਐੱਸ.ਆਈ.ਟੀ. ਦੀ ਰਿਪੋਰਟ ਜਨਤਕ

97
Share

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਮੇਤ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕਰਾਰ
ਮੁੱਖ ਮੰਤਰੀ ਨੇ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ
ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.), ਜੋ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਵਾਪਰੀਆਂ ਬੇਅਦਬੀ ਦੀਆਂ ਤਿੰਨ ਘਟਨਾਵਾਂ ਦੀ ਜਾਂਚ ਕਰ ਰਹੀ ਸੀ, ਨੇ ਆਪਣੀ ਅੰਤਿਮ ਰਿਪੋਰਟ ਵਿੱਚ ਡੇਰਾ ਸੱਚਾ ਸੌਦਾ ਨੂੰ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਇਆ ਹੈ। ਜਾਂਚ ਟੀਮ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਕਈ ਡੇਰਾ ਪ੍ਰੇਮੀਆਂ ਨੂੰ ਬੇਅਦਬੀ ਦੀਆਂ ਘਟਨਾਵਾਂ ਦਾ ਸਾਜ਼ਿਸ਼ਕਰਤਾ ਦੱਸਿਆ ਹੈ। ਇਨ੍ਹਾਂ ਵਿੱਚੋਂ ਤਿੰਨ ਡੇਰਾ ਪ੍ਰੇਮੀ ਫ਼ਰਾਰ ਹਨ। 467 ਪੇਜਾਂ ਦੀ ਇਹ ਰਿਪੋਰਟ ਸ਼ਨੀਵਾਰ ਨੂੰ ਉਸ ਸਮੇਂ ਜਨਤਕ ਕੀਤੀ ਗਈ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ। ਇਨ੍ਹਾਂ ਸਿੱਖ ਆਗੂਆਂ ਦੇ ਵਫਦ ਵਿਚ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਰੇਸ਼ਮ ਸਿੰਘ ਖੁਰਖਰਾਨਾ ਤੇ ਬਲਦੇਵ ਸਿੰਘ ਜੋਗੇਵਾਲ ਆਦਿ ਸ਼ਾਮਲ ਸਨ। ਇਹ ਜਾਂਚ ਟੀਮ ਬੀਤੇ ਸਾਲ 4 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਗਠਿਤ ਕੀਤੀ ਗਈ ਸੀ।

Share