ਬੇਅਦਬੀ ਕਾਂਡ ਸਬੰਧੀ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ. ਫੂਲਕਾ ਨੇ ਕਾਂਗਰਸੀਆਂ ਤੋਂ ਮੰਗਿਆ ਜਵਾਬ

166
Share

ਸਰਕਾਰ ’ਤੇ ਵਿਧਾਨ ਸਭਾ ਦੇ ਮਤਿਆਂ ’ਚ ਕਾਨੂੰਨੀ ਕਮੀਆਂ ਛੱਡਣ ਦੇ ਦੋਸ਼
ਲੁਧਿਆਣਾ, 17 ਅਪ੍ਰੈਲ (ਪੰਜਾਬ ਮੇਲ)- ਬੇਅਦਬੀ ਕਾਂਡ ਸਬੰਧੀ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਪਾਰਟੀ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ। ਉਨ੍ਹਾਂ ਕਾਂਗਰਸ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਬੇਅਦਬੀ, ਬਹਿਬਲ ਗੋਲੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਦੇਣ ਦਾ ਵਾਅਦਾ ਯਾਦ ਕਰਵਾਇਆ। ਉਂਜ ਉਨ੍ਹਾਂ ‘ਸਿਟ’ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਚਿੱਠੀ ਵਿਚ ਆਖਿਆ ਕਿ ਅਗਸਤ 2018 ਦੌਰਾਨ ਵਿਧਾਨ ਸਭਾ ’ਚ ਬਹਿਸ ਤੋਂ ਬਾਅਦ ਉਨ੍ਹਾਂ ਇਹ ਗੱਲ ਕਹੀ ਸੀ ਕਿ ਵਿਧਾਨ ਸਭਾ ਵਿਚ ਪਾਸ ਹੋਏ ਮਤਿਆਂ ਵਿਚ ਅਜਿਹੀਆਂ ਕਾਨੂੰਨੀ ਕਮੀਆਂ ਛੱਡੀਆਂ ਗਈਆਂ ਹਨ, ਜਿਸ ਦਾ ਮੁਲਜ਼ਮ ਪੂਰਾ ਫਾਇਦਾ ਚੁੱਕਣਗੇ ਪਰ ਉਦੋਂ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਇਸ ਦੇ ਰੋਸ ਵਜੋਂ ਹੀ ਉਨ੍ਹਾਂ ਵਿਧਾਇਕ ਵਜੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਢਾਈ ਸਾਲ ਬਾਅਦ ਮਤਿਆਂ ’ਚ ਕਾਨੂੰਨੀ ਕਮੀਆਂ ਹੋਣ ਦੀ ਗੱਲ ਸਹੀ ਨਿਕਲੀ, ਜਿਸ ਦਾ ਫਾਇਦਾ ਮੁਲਜ਼ਮ ਲੈ ਗਏ ਅਤੇ ਐੱਸ.ਆਈ.ਟੀ. ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਸਾਰੀ ਮਿਹਨਤ ’ਤੇ ਪਾਣੀ ਫਿਰ ਗਿਆ।

Share