#PUNJAB

ਬੇਅਦਬੀ ਮਾਮਲਾ; ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ Notice ਜਾਰੀ

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਦਰਜ 2 ਕੇਸ ਸੀ.ਬੀ.ਆਈ. ਨੂੰ ਦੇਣ ਦੀ ਮੰਗ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਤਿੰਨ ਮਾਮਲਿਆਂ ਦੀ ਜਾਂਚ ਕਰ ਕੇ ਸੀ.ਬੀ.ਆਈ. ਪਹਿਲਾਂ ਹੀ ਕਲੋਜ਼ਰ ਰਿਪੋਰਟ ਦਾਖ਼ਲ ਕਰ ਚੁੱਕੀ ਹੈ।
ਰਾਮ ਰਹੀਮ ਨੇ ਦਾਅਵਾ ਕੀਤਾ ਕਿ ਹੁਣ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਪੰਜਾਬ ਸਰਕਾਰ ਜਾਣ-ਬੁੱਝ ਕੇ ਉਸ ਨੂੰ ਮਾਮਲੇ ‘ਚ ਘੜੀਸਣਾ ਚਾਹੁੰਦੀ ਹੈ। ਇਸ ਲਈ ਦੋਵੇਂ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤੇ ਜਾਣ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਦਲੀਲ ਦਿੱਤੀ ਗਈ ਕਿ ਕਿਸੇ ਨੂੰ ਵੀ ਮਾਮਲੇ ‘ਚ ਫਸਾਇਆ ਨਹੀਂ ਜਾ ਰਿਹਾ ਤੇ ਸਰਕਾਰ ਇਸ ਮਾਮਲੇ ਦੀ ਜਾਂਚ ਨਿਰਪੱਖ ਕਰਵਾ ਰਹੀ ਹੈ। ਫਿਰ ਵੀ ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।