ਬੇਅਦਬੀ ਮਾਮਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੇ ਕੈਪਟਨ: ਸਿੱਧੂ

129
Share

ਚੰਡੀਗੜ੍ਹ, 23 ਅਪ੍ਰੈਲ (ਪੰਜਾਬ ਮੇਲ)- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਫੇਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਹੱਲ ਨਹੀਂ ਕਰਨਾ ਚਾਹੁੰਦੇ। ਪੰਜਾਬ ਦੇ ਸਾਬਕਾ ਮੰਤਰੀ ਨੇ ਟਵੀਟ ਕਰ ਕੇ ਦੋਸ਼ ਲਾਇਆ ਕਿ ਇਹ ਮਾਮਲੇ ਕੈਪਟਨ ਅਮਰਿੰਦਰ ਸਿੰਘ ਲਈ ਜ਼ਰੂਰੀ ਨਹੀਂ ਹਨ। ਇਸ ਕਰ ਕੇ ਦੋਸ਼ੀਆਂ ਨੂੰ ਹਾਲੇ ਤੱਕ ਸਜ਼ਾ ਨਹੀਂ ਦਿੱਤੀ ਗਈ।

Share