#INDIA

ਬੇਅਦਬੀ ਮਾਮਲੇ ‘ਚ ਭਗੌੜਾ ਡੇਰਾ ਸੱਚਾ ਸੌਦਾ ਦੀ ਕੌਮੀ ਮੈਂਬਰ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਫ਼ਰੀਦਕੋਟ, 23 ਮਈ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੰਦੀਪ ਬਰੇਟਾ ਬੇਅਦਬੀ ਦੇ ਪੰਜ ਮਾਮਲਿਆਂ ਵਿਚ ਭਗੌੜਾ ਐਲਾਨਿਆ ਹੋਇਆ ਹੈ ਅਤੇ ਪੰਜਾਬ ਪੁਲਿਸ ਨੇ ਉਸ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਸੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰਨ ਲਈ ਬੰਗਲੌਰ ਟੀਮ ਰਵਾਨਾ ਹੋ ਗਈ ਹੈ।

Leave a comment