ਬੇਅਦਬੀ ਮਾਮਲੇ ਵਿਚ ਪੇਸ਼ ਕੀਤੇ ਚਲਾਨ ਵਿਚੋਂ ਅਖੌਤੀ ਸੋਦਾ ਸਾਧ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

354
Share

ਪੰਜਾਬ ਸਰਕਾਰ ਸੋਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਹੱਲ ਕਰਨਾ ਚਾਹੁੰਦੀ ਹੈ -ਬੀਬੀ ਜਗੀਰ ਕੌਰ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਦਰਜ 128 ਨੰਬਰ ਐਫ ਆਈ ਆਰ ਦੇ ਪੇਸ਼ ਕੀਤੇ ਚਲਾਨ ਵਿਚੋਂ ਅਖੌਤੀ ਸੋਦਾ ਸਾਧ ਗੁਰਮੀਤ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੋਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਸਿੱਧ ਕਰਨਾ ਕਰਨਾ ਚਾਹੁੰਦੀ ਹੈ ਅਤੇ 2022 ਦੀਆਂ ਚੋਣਾ ਵਿਚ ਉਸ ਦੀ ਹਮਦਰਦੀ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਸ ਵਿਚ ਨਾਮਜਦ ਡੇਰਾ ਪ੍ਰੇਮੀ ਇਹ ਗਲ ਆਖ ਰਹੇ ਹਨ ਕਿ ਉਨ੍ਹਾਂ ਨੇ ਪਿਤਾ ਜੀ (ਭਾਵ ਰਾਮ ਰਹੀਮ) ਦੇ ਕਹਿਣ ਤੇ ਅਜਿਹਾ ਕੀਤਾ ਸੀ, ਪਰ ਦੁੱਖ ਦੀ ਗਲ ਹੈ ਕਿ ਅੱਜ ਸੋਦਾ ਸਾਧ ਨੂੰ ਬਚਾਉਣ ਦੀ ਕੋਸ਼ਿਸ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੋਦਾ ਸਾਧ ਦਾ ਨਾਮ ਮੁੜ ਕੇਸ਼ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਥ ਨੂੰ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ।


Share