ਬੇਕਰਸਫੀਲਡ ਗੁਰਦੁਆਰਾ ਸਾਹਿਬ ਵਿਖੇ ਭਾਰਤ ਸਰਕਾਰ ਵੱਲੋਂ ਪਾਸ ਖੇਤੀ ਬਿੱਲਾਂ ਦੀ ਨਿੰਦਾ

535
ਬੇਕਰਸਫੀਲਡ ਗੁਰਦੁਆਰਾ ਸਾਹਿਬ ਵਿਖੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਕਰਦੀ ਹੋਈ ਸਿੱਖ ਸੰਗਤ।
Share

ਬੇਕਰਸਫੀਲਡ, 28 ਅਕਤੂਬਰ (ਪੰਜਾਬ ਮੇਲ)- ਭਾਰਤ ਸਰਕਾਰ ਵੱਲੋਂ ਖੇਤੀ ਸੰਬੰਧੀ ਪਾਸ ਕੀਤੇ ਗਏ ਬਿੱਲਾਂ ਦੇ ਖਿਲਾਫ ਦੇਸ਼ਾਂ-ਵਿਦੇਸ਼ਾਂ ਵਿਚ ਵੀ ਰੋਸ ਉੱਠਣਾ ਸ਼ੁਰੂ ਹੋ ਗਿਆ ਹੈ। ਇਸੇ ਤਰ੍ਹਾਂ ਕੈਲੀਫੋਰਨੀਆ ਦੇ ਸ਼ਹਿਰ ਬੇਕਰਸਫੀਲਡ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਭਾਰੀ ਇਕੱਠ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਪਾਸ ਕੀਤੇ ਗਏ ਇਨ੍ਹਾਂ ਬਿੱਲਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਬੁਲਾਰਿਆਂ ਵੱਲੋਂ ਭਾਰਤ ਦੇ ਕਿਸਾਨਾਂ ਨਾਲ ਇਕਮੁੱਠਤਾ ਜਤਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਜਰ ਸਿੰਘ ਕੂਨਰ ਅਤੇ ਡਾਕਟਰ ਅੰਮ੍ਰਿਤ ਸਿੰਘ ਲਾਸ ਏਂਜਲਸ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਬਹੁਤੇ ਕਿਸਾਨ ਤਾਂ ਪਹਿਲ ਹੀ ਔਖੀ ਘੜੀ ਵਿਚੋਂ ਲੰਘ ਰਹੇ ਹਨ ਅਤੇ ਬਹੁਤ ਸਾਰੇ ਕਰਜ਼ਈ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਇਸ ਮੌਕੇ ਵੱਖ-ਵੱਖ ਗੁਰੂਘਰਾਂ ਦੇ ਨੁਮਾਇੰਦੇ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਵਿਚ ਗੁਰੂ ਰਾਮਦਾਸ ਅਕੈਡਮੀ, ਗੁਰਦੁਆਰਾ ਅੰਗਦ ਦਰਬਾਰ ਸਾਹਿਬ, ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਗੁਰਦੁਆਰਾ ਸਿੱਖ ਟੈਂਪਲ ਅਤੇ ਗੁਰਦੁਆਰਾ ਨਾਨਕ ਮਿਸ਼ਨ ਸਿੱਖ ਸੈਂਟਰ ਵੀ ਸ਼ਾਮਲ ਸਨ।


Share