ਬੇਦਅਬੀ ਕਾਂਡ: ਹਾਈ ਕੋਰਟ ਵੱਲੋਂ ਡੀ.ਆਈ.ਜੀ. ਖੱਟੜਾ ਨੂੰ ਵਿਸ਼ੇਸ਼ ਜਾਂਚ ਟੀਮ ’ਚੋਂ ਬਾਹਰ ਕਰਨ ਦੇ ਆਦੇਸ਼

481
Share

ਫ਼ਰੀਦਕੋਟ, 5 ਜਨਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲੀਸ ਨੂੰ ਸੌਂਪਦਿਆਂ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਇਸ ’ਚੋਂ ਬਾਹਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਥਾਂ ਕਿਸੇ ਹੋਰ ਸਮਰੱਥ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ। ਡੇਰਾ ਪ੍ਰੇਮੀਆਂ ਨੇ ਡੀ.ਆਈ.ਜੀ. ਖੱਟੜਾ ’ਤੇ ਜਾਂਚ ਦੌਰਾਨ ਪੱਖਪਾਤ ਦੇ ਦੋਸ਼ ਲਾਏ ਸਨ। ਜਸਟਿਸ ਅਨਮੋਲ ਰਤਨ ਸਿੰਘ ਨੇ 43 ਸਫ਼ਿਆਂ ਦੇ ਹੁਕਮ ’ਚ ਸਪੱਸ਼ਟ ਕੀਤਾ ਕਿ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਪੜਤਾਲ ਕਰ ਰਹੀ ਜਾਂਚ ਟੀਮ ’ਚ ਆਰ.ਐੱਸ. ਖੱਟੜਾ ਨੂੰ ਸ਼ਾਮਲ ਨਾ ਕੀਤਾ ਜਾਵੇ।

Share