#PUNJAB

ਬੈਲਗ੍ਰੇਡ ‘ਚ ਭਾਰਤੀ ਸਾਹਿਤਕਾਰ ਡਾ. ਜਰਨੈਲ ਸਿੰਘ ਆਨੰਦ ਨੂੰ ਅੰਤਰਰਾਸ਼ਟਰੀ ਐਵਾਰਡ ਦੇਣ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ (ਪੰਜਾਬ ਮੇਲ)- ਬੈਲਗ੍ਰੇਡ ਵਿਚ ਭਾਰਤ ਦੇ ਉੱਘੇ ਸਾਹਿਤਕਾਰ ਡਾ1 ਜਰਨੈਲ ਸਿੰਘ ਆਨੰਦ ਨੂੰ ਅੰਤਰਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਅੰਗਰੇਜ਼ੀ ਵਿਚ 150 ਤੋਂ ਵੱਧ ਕਿਤਾਬਾਂ ਦੇ ਲੇਖਕ ਅਤੇ ਵਿਸ਼ਵ ਨੂੰ ਅੰਤਰ-ਰਾਸ਼ਟਰੀ ਅਕੈਡਮੀ ਆਫ਼ ਐਥਿਕਸ ਦੇਣ ਵਾਲੇ ਵਿਸ਼ਵ ਸਾਹਿਤ ਦੇ ਮਹਾਂਨਾਇਕ ਡਾ1 ਜਰਨੈਲ ਸਿੰਘ ਆਨੰਦ ਨੂੰ 20 ਤੋਂ 23 ਅਕਤੂਬਰ, 2023 ਨੂੰ ਹੋਣ ਵਾਲੇ ਅੰਤਰਰਾਸ਼ਟਰੀ ਮੀਟਿੰਗ ਆਫ਼ ਰਾਈਟਰਜ਼ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ, ਜਿਥੇ ਉਹ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਨੂੰ ਸਰਬੀਅਨ ਰਾਈਟਜ਼ ਐਸੋਸੀਏਸ਼ਨ ਦੀ ਤਰਫ਼ੋਂ ਅੰਤਰ-ਰਾਸ਼ਟਰੀ ਐਵਾਰਡ ਚਾਰਟਰ ਆਫ਼ ਮੋਰਾਵਾ ਨਾਲ ਸਨਮਾਨਿਤ ਕੀਤਾ ਜਾਵੇਗਾ। ਡਾ. ਆਨੰਦ ਪਹਿਲੇ ਭਾਰਤੀ ਸਾਹਿਤਕਾਰ ਹਨ, ਜਿਨ੍ਹਾਂ ਦਾ ਨਾਮ ਸਰਬੀਆ ਵਿਚ ਲੱਗੀ ਹੋਈ ਪੋਇਟਸ ਰਾਕ ‘ਤੇ ਲਿਖਿਆ ਜਾਵੇਗਾ।

Leave a comment