ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਦੀ 7ਵੀਂ ਬਰਸੀ ਮਨਾਈ

840
ਗੁਰਦੁਆਰਾ ਸੱਚਾ ਮਾਰਗ ਸਿਆਟਲ ’ਚ ਬਾਬਾ ਦਯਾ ਸਿੰਘ ਜੀ ਦੀ ਬਰਸੀ ਮੌਕੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਕੀਰਤਨ ਕਰਦੇ ਸਮੇਂ।
Share

ਸਿਆਟਲ, 21 ਜਨਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰਸੋਏ ਬਹਾਦਰ ਬਾਬਾ ਬਿੱਧੀ ਚੰਦ ਜੀ ਦੀ ਅੰਸ਼-ਬੰਸ਼ ’ਚੋਂ 11ਵੇਂ ਜਾਨਸ਼ੀਨ ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਦੀ 7ਵੀਂ ਬਰਸੀ ਮੌਕੇ ਗੁਰਦੁਆਰਾ ਸੱਚਾ ਮਾਰਗ ’ਚ ਸ਼ਾਮ ਦੇ ਧਾਰਮਿਕ ਦੀਵਾਨ ਸਜਾਏ ਗਏ।
ਬ੍ਰਹਮ ਗਿਆਨੀ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲੇ।

ਗੁਰੂ ਘਰ ਦੇ ਕੀਰਤਨੀ ਜੱਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਰਸਭਿੰਨਾ ਕੀਰਤਨ ਰਾਹੀਂ ਗੁਰੂ ਦਾ ਜੱਸ ਗਾਇਨ ਕੀਤਾ ਅਤੇ ਬਾਬਾ ਦਯਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਬਰਸੀ ਮਨਾਈ। ਹੈੱਡ ਗ੍ਰੰਥੀ ਭਾਈ ਮੋਹਣ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।


Share