#AMERICA

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ 4, 5 ਅਤੇ 6 ਅਕਤੂਬਰ ਨੂੰ ਮਨਾਉਣ ਸੰਬੰਧੀ ਤਿਆਰੀਆਂ ਸ਼ੁਰੂ

ਸਿਆਟਲ, 11 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ 4, 5 ਅਤੇ 6 ਅਕਤੂਬਰ 2024 ਨੂੰ ਜਨਮ ਦਿਨ ਮਨਾਉਣ ਵਾਸਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਬਾਬਾ ਬੁੱਢਾ ਜੀ ਸੰਸਥਾ ਦੇ ਪ੍ਰਧਾਨ ਡਾਕਟਰ ਸੁਰਿੰਦਰ ਪਾਲ ਸਿੰਘ ਤੁੰਗ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਸੀਂ 4, 5 ਅਤੇ 6 ਅਕਤੂਬਰ ਨੂੰ ਬੜੀ ਸ਼ਰਧਾ ਨਾਲ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾ ਰਹੇ ਹਾਂ। ਗੁਰੂ ਘਰ ਦੀ ਕਮੇਟੀ ਵੱਲੋਂ ਅਤੇ ਬਾਬਾ ਬੁੱਢਾ ਜੀ ਸੰਸਥਾ ਵੱਲੋਂ ਹੁੰਮਹੁਮਾ ਕੇ ਪਰਿਵਾਰਾਂ ਸਮੇਤ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਮੌਕੇ ਮੁੱਖ ਤੌਰ ‘ਤੇ ਗਿਆਨੀ ਹਰਪਾਲ ਸਿੰਘ ਜੀ ਫਤਿਹਗੜ੍ਹ ਸਾਹਿਬ ਵਾਲੇ ਬਾਬਾ ਜੀ ਦੀ ਜੀਵਨੀ ਬਾਰੇ ਚਾਨਣਾ ਪਾਉਣਗੇ।