#INDIA

ਬ੍ਰਿਜ ਭੂਸ਼ਣ ਨੂੰ ਇਸ ਪੜਾਅ ‘ਤੇ ਹਿਰਾਸਤ ‘ਚ ਲੈਣ ਦੀ ਤੁੱਕ ਨਹੀਂ: ਦਿੱਲੀ ਕੋਰਟ

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਕ ਦਿਨ ਮਗਰੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਸਿੰਘ ਖਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਗੰਭੀਰ’ ਹਨ, ਪਰ ਇਸ ਪੜਾਅ ‘ਤੇ ਉਸ ਨੂੰ ਹਿਰਾਸਤ ਵਿੱਚ ਲੈਣ ਦੀ ਕੋਈ ਤੁੱਕ ਨਹੀਂ, ਕਿਉਂਕਿ ਇਸ ਨਾਲ ਕੋਈ ਮੰਤਵ ਪੂਰਾ ਨਹੀਂ ਹੋਣਾ। ਵਧੀਕ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਉਪਰੋਕਟ ਟਿੱਪਣੀ ਵੀਰਵਾਰ ਨੂੰ ਜਾਰੀ ਨੌਂ ਸਫ਼ਿਆਂ ਦੇ ਆਪਣੇ ਹੁਕਮਾਂ ਵਿੱਚ ਕੀਤੀ ਹੈ।

Leave a comment