ਲਖਨਊ, 2 ਜੂਨ (ਪੰਜਾਬ ਮੇਲ)- ਪੁਲਿਸ ਨੇ ਦੱਸਿਆ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 5 ਜੂਨ ਨੂੰ ਅਯੁੱਧਿਆ ਵਿਚ ਸੰਤਾਂ ਦੀ ਸਭਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੌਰਾਨ ਬ੍ਰਿਜ ਭੂਸ਼ਨ ਨੇ ਕਿਹਾ ਕਿ ਪਹਿਲਵਾਨਾਂ ਵੱਲੋਂ ਉਨ੍ਹਾਂ ‘ਤੇ ਲਾਏ ਦੋਸ਼ਾਂ ਦੀ ਜਾਂਚ ਦੇ ਮੱਦੇਨਜ਼ਰ ਅਯੁੱਧਿਆ ਦਾ ਪ੍ਰੋਗਰਾਮ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।