ਬ੍ਰਿਟਿਸ਼ ਕੋਲੰਬੀਆ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

186
Share

ਨਿਊਯਾਰਕ/ਬਰੈਂਪਟਨ, 1 ਦਸਬੰਰ (ਰਾਜ ਗੋਗਨਾ/ ਕੁਲਤਰਨ ਪਧਿਆਣਾ/ ਪੰਜਾਬ ਮੇਲ)- ਬੀਤੇ ਦਿਨੀਂ 26 ਨਵੰਬਰ ਨੂੰ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਪ੍ਰਿੰਸਟਨ ਹਾਈਵੇ 3 ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ 22 ਸਾਲਾ ਪੰਜਾਬੀ ਨੌਜਵਾਨ ਰਾਜਨਬੀਰ ਸਿੰਘ ਗਿੱਲ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਰਾਜਨਬੀਰ ਸਿੰਘ 2018 ’ਚ ਭਾਰਤ ਤੋਂ ਕੈਨੇਡਾ ਆਇਆ ਸੀ ਤੇ ਹੁਣ ਉਹ ਵਰਕ ਪਰਮਿਟ ਉੱਤੇ ਸੀ। ਟਰੱਕ ਹਾਦਸੇ ’ਚ ਰਾਜਨਬੀਰ ਸਿੰਘ ਗੰਭੀਰ ਰੂਪ ’ਚ ਫੱਟੜ ਹੋ ਗਿਆ ਸੀ, ਜਿਸ ਨੂੰ ਗੰਭੀਰ ਹਾਲਤ ’ਚ ਸਥਾਨਕ ਪ੍ਰਿੰਸਟਨ ਦੇ ਜਨਰਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਰਾਜਨਬੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਇੱਥੇ ਆਪਣੇ ਰਿਸ਼ਤੇਦਾਰ ਕੋਲ ਬਰੈਂਪਟਨ (ਕੈਨੇਡਾ) ਵਿਖੇ ਰਹਿੰਦਾ ਰਹਿੰਦਾ ਸੀ।


Share