ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ‘ਚ 4 ਪੰਜਾਬੀ ਬਣੇ ਮੰਤਰੀ

48

ਮੋਗਾ, 8 ਦਸੰਬਰ (ਪੰਜਾਬ ਮੇਲ)- ਪੰਜਾਬੀ ਮੂਲ ਦੇ ਜਗਰੂਪ ਬਰਾੜ, ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਆਗੂ ਨੂੰ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਦੀ ਐੱਨ.ਡੀ.ਪੀ. ਸਰਕਾਰ ਵਿਚ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਨਵੇਂ ਮੰਤਰੀ ਮੰਡਲ ਨੇ ਵਿਕਟੋਰੀਆ ਦੇ ਸਰਕਾਰੀ ਹਾਊਸ ਵਿਚ ਸਹੁੰ ਚੁੱਕੀ। ਸ਼੍ਰੀ ਬਰਾੜ ਦਾ ਜਨਮ ਬਠਿੰਡਾ ਦੇ ਪਿੰਡ ਦਿਓਣ ਵਿਖੇ ਹੋਇਆ ਸੀ। ਉਨ੍ਹਾਂ ਤੋਂ ਇਲਾਵਾ ਹੈਰੀ ਬੈਂਸ, ਰਚਨਾ ਸਿੰਘ ਅਤੇ ਰਵੀ ਕਾਹਲੋਂ ਨੂੰ ਵੀ ਮੰਤਰੀ ਬਣਾਇਆ ਗਿਆ ਹੈ। ਪੰਜਾਬੀ ਮੂਲ ਦੀ ਨਿੱਕੀ ਸ਼ਰਮਾ ਨੂੰ ਬੀ.ਸੀ. ਸਰਕਾਰ ਦੀ ਅਟਾਰਨੀ ਜਨਰਲ ਨਿਯੁਕਤ ਕੀਤਾ ਗਿਆ ਹੈ।