#CANADA

ਬ੍ਰਿਟਿਸ਼ ਕੋਲੰਬੀਆ ‘ਚ ਜਹਾਜ਼ ਕਰੈਸ਼ ਹੋਣ ਕਾਰਨ ਭਾਰਤ ਦੇ ਦੋ ਪਾਇਲਟਾਂ ਸਣੇ 3 ਮੌਤਾਂ

ਵਾਸ਼ਿੰਗਟਨ, 7 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚਿਲੀਵੈਕ ਸ਼ਹਿਰ ਵਿਚ ਛੋਟੇ ਹਵਾਈ ਜਹਾਜ਼ ਦੇ ਕਰੈਸ਼ ਹੋਣ ਕਾਰਨ ਮਾਰੇ ਗਏ ਤਿੰਨਾਂ ਵਿਅਕਤੀਆਂ ਵਿਚੋਂ ਦੋ ਟਰੇਨੀ ਪਾਇਲਟ ਭਾਰਤ ਦੇ ਹਨ। ਟੀ.ਵੀ. ਰਿਪੋਰਟਾਂ ਮੁਤਾਬਕ ਦੋਵੇਂ ਟਰੇਨੀ ਪਾਇਲਟ ਮੁੰਬਈ ਦੇ ਰਹਿਣ ਵਾਲੇ ਸਨ। ਦੋ-ਇੰਜਣ ਵਾਲਾ ਹਲਕਾ ਹਵਾਈ ਜਹਾਜ਼ ਸਥਾਨਕ ਹਵਾਈ ਅੱਡੇ ਦੇ ਨੇੜੇ ਮੋਟਲ ਦੇ ਹਾਦਸੇ ਦਾ ਸ਼ਿਕਾਰ ਹੋ ਗਿਆ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਕਿਹਾ ਕਿ ਉਹ ਜਾਂਚ ਕਰ ਰਿਹਾ ਹੈ। ਪਾਇਲਟ ਸਮੇਤ ਜਹਾਜ਼ ਵਿਚ ਸਵਾਰ ਸਾਰੇ ਤਿੰਨ ਵਿਅਕਤੀ ਮਾਰੇ ਗਏ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਕਿਹਾ ਕਿ ਉਹ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਰਹੀ ਹੈ।

Leave a comment