#CANADA

ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 4 ਦਸੰਬਰ (ਪੰਜਾਬ ਮੇਲ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਜਸਕਰਨ ਸਿੰਘ ਬੜਿੰਗ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਹ 26 ਵਰ੍ਹਿਆਂ ਦਾ ਸੀ। ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਜਾਰੀ ਕੀਤੇ ਗਏ ਬਿਆਨ ‘ਚ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਰਾਤ 11:40 ਵਜੇ ਸੂਚਨਾ ਮਿਲੀ ਸੀ ਕਿ 152 ਸਟਰੀਟ ‘ਤੇ 104 ਐਵੇਨਿਊ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਪੁਲਿਸ ਤੁਰੰਤ ਜਦੋਂ ਘਟਨਾ ਸਥਾਨ ‘ਤੇ ਪਹੁੰਚੀ, ਤਾਂ ਉਥੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਸਨ। ਪੈਰਾਮੈਡਕਾਂ ਵਲੋਂ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਜਾਪਦਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਜਸਕਰਨ ਸਿੰਘ ਗ਼ਲਤ ਗਤੀਵਿਧੀਆਂ ਵਿਚ ਸ਼ਾਮਿਲ ਸੀ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।