#CANADA

ਬ੍ਰਿਟਿਸ਼ ਕੋਲੰਬੀਆ ‘ਚ ਹੈਲੀਕਾਪਟਰ ਹਾਦਸੇ ਦੌਰਾਨ 1 ਹਲਾਕ; 2 ਜ਼ਖਮੀ

ਵੈਨਕੂਵਰ, 8 ਜੁਲਾਈ (ਮਲਕੀਤ ਸਿੰਘ/ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਕੋਲੰਬੀਆ ਵੈਲੀ ਇਲਾਕੇ ‘ਚ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਮਗਰੋਂ ਉਸ ‘ਚ ਸਵਾਰ ਪਾਇਲਟ ਦੇ ਮਾਰੇ ਜਾਣ ਅਤੇ ਦੋ ਹੋਰ ਵਿਅਕਤੀਆਂ ਦੇ ਗੰਭੀਰ ਰੂਪ ‘ਚ ਜ਼ਖਮੀ ਹੋਣ ਦੀ ਦੁਖਦਾਈ ਸੂਚਨਾ ਮਿਲੀ ਹੈ।
ਪ੍ਰਾਪਤ ਵੇਰਵਿਆਂ ਮੁਤਾਬਿਕ ਅਚਾਨਕ ਵਾਪਰੇ ਇਸ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਬਚਾਅ ਅਮਲੇ ਵੱਲੋਂ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ।