ਬ੍ਰਿਟਿਸ਼ ਕੋਲੰਬੀਆ ਦੇ ਰਿਚਮੰਡ ਵਾਸੀ ਦੋ ਸਕੇ ਪੰਜਾਬੀ ਭਰਾਵਾਂ ਦਾ ਕਤਲ

434
Share

ਬ੍ਰਿਟਿਸ਼ ਕੋਲੰਬੀਆ, 21 ਮਾਰਚ (ਰਾਜ ਗੋਗਨਾ/ਪੰਜਾਬ ਮੇਲ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਰਿਚਮੰਡ ਵਾਸੀ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਇਹਨਾਂ ਦੀ ਪਹਿਚਾਣ 25 ਸਾਲਾ ਚੇਤਨ ਢੀਂਡਸਾ ਤੇ 23 ਸਾਲਾ ਜੋਬਨ ਢੀਂਡਸਾ ਵਜੋਂ ਹੋਈ ਹੈ, ਜਿਹਨਾਂ ਦੀਆਂ ਸੜੀਆਂ ਲਾਸ਼ਾਂ ਲੰਘੀ ਸਵੇਰੇ ਨੂੰ ਇੱਕ ਅੱਗ ਨਾਲ ਸੜੇ ਹੋਏ ਘਰ ਚੋਂ ਮਿਲੀਆਂ ਸਨ।  

ਇਸ ਘਟਨਾ ਨੂੰ ਲੋਅਰਮੇਨਲੈਂਡ ਵਿੱਚ ਚੱਲ ਰਹੀ ਗੈਂਗ ਹਿੰਸਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਆਰ.ਸੀ.ਐਮ.ਪੀ. ਦੇ ਮੁਤਾਬਕ ਇਹ ਕਤਲ ਲੋਅਰਮੇਨਲੈੰਡ ਵਿੱਚ ਚੱਲ ਰਹੀ ਗੈਂਗ ਹਿੰਸਾ ਨਾਲ ਸਬੰਧਤ ਹੈ। ਆਰ.ਸੀ.ਐਮ.ਪੀ. ਨੇ ਇਹ ਗੱਲ ਵੀ ਆਖੀ ਹੈ ਕਿ ਉਹ ਇਨ੍ਹਾਂ ਨੌਜਵਾਨਾਂ ਨੂੰ ਪਹਿਲਾਂ ਤੋਂ ਹੀ ਜਾਣਦੀ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਡਰੱਗ ਤੇ ਗੈਂਗ ਹਿੰਸਾ ਨਾਲ ਬ੍ਰਿਟਿਸ਼ ਕੋਲੰਬੀਆ ਦਾ ਪੰਜਾਬੀ ਭਾਈਚਾਰਾ ਲੰਮੇ ਸਮੇਂ ਤੋਂ ਪੀੜ੍ਹਤ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਗੈਂਗ ਹਿੰਸਾ ਵਿੱਚ ਇੱਥੇ ਮਾਰੇ ਜਾ ਚੁੱਕੇ ਹਨ।


Share