#AMERICA

ਬੰਗਲਾਦੇਸ਼ ‘ਚ ਤਖਤਾਪਲਟ ਅਤੇ ਹਿੰਸਾ ‘ਤੇ ਅਮਰੀਕਾ ਵੱਲੋਂ ਪ੍ਰਤੀਕਿਰਿਆ ਜ਼ਾਹਿਰ

-ਬੰਗਲਾਦੇਸ਼ ਤੇ ਸਾਰੀਆਂ ਧਿਰਾਂ ਨੂੰ ਹੋਰ ਹਿੰਸਾ ਤੋਂ ਬਚਣ ਦੀ ਕੀਤੀ ਅਪੀਲ
ਵਾਸ਼ਿੰਗਟਨ, 7 ਅਗਸਤ (ਪੰਜਾਬ ਮੇਲ)- ਬੰਗਲਾਦੇਸ਼ ਵਿਚ ਜਾਰੀ ਹਿੰਸਾ ਦਰਮਿਆਨ ਅਮਰੀਕਾ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਬੰਗਲਾਦੇਸ਼ ਦੀ ਮੌਜੂਦਾ ਸਥਿਤੀ ‘ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, ”ਅਸੀਂ ਇਸ ਘੋਸ਼ਣਾ ਨੂੰ ਨੋਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਬੰਗਲਾਦੇਸ਼ ਛੱਡ ਦਿੱਤੀ ਹੈ। ਅਸੀਂ ਸਥਿਤੀ ‘ਤੇ ਧਿਆਨ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਅਮਰੀਕਾ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ। ਬੰਗਲਾਦੇਸ਼ ਅਤੇ ਸਾਰੀਆਂ ਧਿਰਾਂ ਨੂੰ ਆਉਣ ਵਾਲੇ ਹਫ਼ਤਿਆਂ ਵਿਚ ਹੋਰ ਹਿੰਸਾ ਤੋਂ ਬਚਣ ਦੀ ਅਪੀਲ ਕਰਦੇ ਹਾਂ ਅਤੇ ਅਸੀਂ ਬੰਗਲਾਦੇਸ਼ ਦੇ ਕਾਨੂੰਨਾਂ ਦੇ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਬਦਲਾਅ ਕੀਤੇ ਜਾਣ ਦੀ ਅਪੀਲ ਕਰਦੇ ਹਾਂ। ਪਿਛਲੇ ਹਫ਼ਤਿਆਂ ਵਿਚ,
ਬੰਗਲਾਦੇਸ਼ ਵਿਚ ਅਰਾਜਕਤਾ ਦੀ ਸਥਿਤੀ ਵਿਚ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਸ਼ੇਖ ਹਸੀਨਾ ਦਾ ਹੈਲੀਕਾਪਟਰ ਤ੍ਰਿਪੁਰਾ ਦੀ ਰਾਜਧਾਨੀ ਅਗਰਤਲਾ ਵਿਚ ਉਤਰਿਆ ਵਿਸ਼ੇਸ਼ ਜਹਾਜ਼ ਰਾਹੀਂ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚਿਆ। ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਫੌਜ ਨੇ ਦੇਸ਼ ਦੀ ਕਮਾਨ ਆਪਣੇ ਹੱਥਾਂ ਵਿਚ ਲੈ ਲਈ ਹੈ।
ਬੰਗਲਾਦੇਸ਼ ਦੇ ਫੌਜ ਮੁਖੀ ਵਕਾਰ-ਉਜ਼-ਜ਼ਮਾਨ ਨੇ ਕਿਹਾ ਕਿ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਅੰਤਰਿਮ ਸਰਕਾਰ ਕਾਰਜਭਾਰ ਸੰਭਾਲਣ ਜਾ ਰਹੀ ਹੈ।
ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿਚ ਉਸ ਦੀ ਸਰਕਾਰੀ ਰਿਹਾਇਸ਼ ਨੂੰ ਲੁੱਟਿਆ ਅਤੇ ਭੰਨਤੋੜ ਕੀਤੀ। ਪਿਛਲੇ ਦਿਨਾਂ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ ਮਹੀਨੇ ਸ਼ੁਰੂ ਹੋਏ ਇਹ ਪ੍ਰਦਰਸ਼ਨ ਵਿਵਾਦਤ ਕੋਟਾ ਪ੍ਰਣਾਲੀ ਦੇ ਖਿਲਾਫ ਸਨ। 1971 ਵਿਚ ਪਾਕਿਸਤਾਨ ਦੇ ਖਿਲਾਫ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਲੜਨ ਵਾਲਿਆਂ ਦੇ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ‘ਚ 30 ਪ੍ਰਤੀਸ਼ਤ ਰਾਖਵਾਂਕਰਨ ਪ੍ਰਦਾਨ ਕਰਨ ਵਾਲੀ ਕੋਟਾ ਪ੍ਰਣਾਲੀ ਨੂੰ ਖਤਮ ਕਰਨ ਦੀ ਮੰਗ ਨਾਲ ਸ਼ੁਰੂ ਹੋਇਆ ਇਹ ਵਿਰੋਧ ਪ੍ਰਦਰਸ਼ਨ ਬਾਅਦ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚ ਬਦਲ ਗਿਆ।