#INDIA

ਬੰਗਲਾਦੇਸ਼ ਦੇ ਸੰਸਦ ਮੈਂਬਰ ਦਾ ਕੋਲਕਾਤਾ ‘ਚ ਕਤਲ; 3 ਗ੍ਰਿਫ਼ਤਾਰ

ਢਾਕਾ (ਬੰਗਲਾਦੇਸ਼), 23 ਮਈ (ਪੰਜਾਬ ਮੇਲ)- ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੇ ਦੱਸਿਆ ਹੈ ਕਿ ਭਾਰਤ ਵਿਚ ਲਾਪਤਾ ਹੋਏ ਦੇਸ਼ ਦੀ ਸੱਤਾਧਾਰੀ ਅਵਾਮੀ ਲੀਗ ਦੇ 56 ਸਾਲਾ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦਾ ਕੋਲਕਾਤਾ ਵਿਚ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ, ਜੋ ਬੰਗਲਾਦੇਸ਼ੀ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਪੁਲਿਸ ਇਸ ਮਾਮਲੇ ਵਿਚ ਸਹਿਯੋਗ ਕਰ ਰਹੀ ਹੈ। ਜ਼ਿਕਰਯੋਗ ਹੈ ਅਨਵਾਰੁਲ 12 ਮਈ ਨੂੰ ਇਲਾਜ ਲਈ ਭਾਰਤ ਗਏ ਸਨ।