ਬੰਗਾਲ ਚੋਣਾਂ: ਟੀ.ਐੱਮ.ਸੀ. ਆਗੂ ਯਸ਼ਵੰਤ ਸਿਨਹਾ ਨੇ ਮੋਦੀ ਤੇ ਸ਼ਾਹ ਦਾ ਅਸਤੀਫ਼ਾ ਮੰਗਿਆ

393
Share

ਹਜ਼ਾਰੀਬਾਗ, 2 ਮਈ (ਪੰਜਾਬ ਮੇਲ)- ਬੰਗਾਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅੱਜ ਤਿ੍ਰਣਮੂਲ ਕਾਂਗਰਸ ਦੇ ਮੀਤ ਪ੍ਰਧਾਨ ਯਸ਼ਵੰਤ ਸਿਨਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਭਾਜਪਾ ਜਨਰਲ ਸਕੱਤਰ ਕੈਲਾਸ਼ ਵਿਜੈਵਰਗੀਆ ਤੇ ਪਾਰਟੀ ਦੀ ਬੰਗਾਲ ਇਕਾਈ ਦੇ ਪ੍ਰਧਾਨ ਦਿਲੀਪ ਘੋਸ਼ ਨੂੰ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸਿਨਹਾ ਨੇ ਕਿਹਾ ਕਿ ਬੰਗਾਲ ਚੋਣਾਂ ਦੇ ਨਤੀਜਿਆਂ ਦਾ ਅਸਰ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਦਾ ਅਸਰ 2024 ਦੀਆਂ ਸੰਸਦੀ ਚੋਣਾਂ ਉਤੇ ਵੀ ਪਵੇਗਾ। ਸਿਨਹਾ ਨੇ ਕਿਹਾ ਕਿ ਦੇਸ਼ ਦੇ ਲੋਕ ਕੇਂਦਰੀ ਲੀਡਰਸ਼ਿਪ ’ਚ ਬਦਲਾਅ ਚਾਹੁੰਦੇ ਹਨ।

Share