ਰਾਜਪਾਲ ਨੇ ਮੁੱਖ ਮੰਤਰੀ ਵੱਲੋਂ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਬੈਠਕ ਦੌਰਾਨ ਕੀਤੀਆਂ ਟਿੱਪਣੀਆਂ ਦੀ ਨੁਕਤਾਚੀਨੀ ਕੀਤੀ
ਕੋਲਕਾਤਾ, 29 ਜੂਨ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ਼ ਕਲਕੱਤਾ ਹਾਈ ਕੋਰਟ ਵਿਚ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਬੈਨਰਜੀ ਨੇ ਬੀਤੇ ਦਿਨ ਸੂਬਾ ਸਕੱਤਰੇਤ ‘ਚ ਪ੍ਰਸ਼ਾਸਨਿਕ ਬੈਠਕ ਦੌਰਾਨ ਕਿਹਾ ਸੀ ਕਿ ਕੁਝ ਮਹਿਲਾਵਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ਵਿਚ ਚਲਦੀਆਂ ਸਰਗਰਮੀਆਂ ਕਰਕੇ ਉਥੇ ਜਾਣ ਤੋਂ ਡਰਦੀਆਂ ਹਨ। ਬੋਸ ਨੇ ਇਸ ਟਿੱਪਣੀ ਲਈ ਬੈਨਰਜੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਸੀ ਕਿ ਲੋਕ ਨੁਮਾਇੰਦਿਆਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਗ਼ਲਤ ਤਸਵੀਰ ਪੇਸ਼ ਕਰਨ ਜਾਂ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਨਾ ਕਰਨ। ਸੂਤਰਾਂ ਨੇ ਕਿਹਾ ਕਿ ਬੰਗਾਲ ਦੇ ਰਾਜਪਾਲ ਨੇ ਕੁਝ ਟੀ.ਐੱਮ.ਸੀ. ਆਗੂਆਂ ਖਿਲਾਫ਼ ਵੀ ਮਿਲਦੀਆਂ ਜੁਲਦੀਆਂ ਟਿੱਪਣੀਆਂ ਲਈ ਮਾਣਹਾਨੀ ਕੇਸ ਦਰਜ ਕੀਤਾ ਹੈ।