ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਰਾਹੀਂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।’’
ਭਗਵੰਤ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

