ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਨੇ ਉਨ੍ਹਾਂ ਨੂੰ ਪੰਜਾਬ ਅਤੇ ਦਿੱਲੀ ਖੇਤਰਾਂ ਲਈ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਛਤਰੀ ਨੂੰ ਠੁਕਰਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਪੱਤਰ ਵਿਚ ਮੁੱਖ ਮੰਤਰੀ ਦੀ ਸੁਰੱਖਿਆ ਟੀਮ ਨੇ ਪੰਜਾਬ ਅਤੇ ਦਿੱਲੀ ਲਈ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਇਨ੍ਹਾਂ ਦੋਵਾਂ ਥਾਵਾਂ ‘ਤੇ ਪੰਜਾਬ ਪੁਲਿਸ ਦੀ ਨਿਗਰਾਨੀ ਹੇਠ ਸੁਰੱਖਿਅਤ ਹਨ। ਸੂਤਰਾਂ ਨੇ ਕਿਹਾ ਕਿ ਸ਼੍ਰੀ ਮਾਨ ਲਈ ਅਜਿਹੇ ਸੁਰੱਖਿਆ ਘੇਰੇ ਦੀ ਸਿਫ਼ਾਰਸ਼ ਕੇਂਦਰੀ ਖੁਫ਼ੀਆ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਸੂਬੇ ਵਿਚ ਖ਼ਾਲਿਸਤਾਨੀ ਸਰਗਰਮੀਆਂ ਦੇ ਮੱਦੇਨਜ਼ਰ ਕੀਤੀ ਗਈ ਸੀ।