#PUNJAB

ਭਗਵੰਤ ਮਾਨ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਦਾ ਵਾਅਦਾ

-ਸੰਗਤ ਨੂੰ ਜਾਮ ਖੋਲ੍ਹਣ ਦੀ ਅਪੀਲ ਕੀਤੀ
ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ,’ ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਚ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜ਼ਿੰਮੇਦਾਰੀ ਹੈ।’

Leave a comment