ਭਗਵੰਤ ਮਾਨ ਵੱਲੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ 23 ਮਾਰਚ ਨੂੰ ਆਪਣਾ ਵਟਸਐਪ ਨੰਬਰ ਜਾਰੀ ਕਰਨ ਦਾ ਐਲਾਨ

143
Share

ਚੰਡੀਗੜ੍ਹ, 17 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਭਿ੍ਰਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜੀ ਜਾਵੇਗੀ। ਉਸ ਦੀ ਜਾਂਚ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਨੰਬਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ 23 ਮਾਰਚ ਨੂੰ ਜਾਰੀ ਕੀਤਾ ਜਾਵੇਗ। ਇਸ ਗੱਲ ਦਾ ਪ੍ਰਗਟਾਵਾ ਸ਼੍ਰੀ ਮਾਨ ਨੇ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਪਾਸੇ ਭਿ੍ਰਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਦਾ ਖਾਤਮਾ ਜ਼ਰੂਰੀ ਹੈ। ਸੂਬੇ ਦੇ 99 ਫ਼ੀਸਦੀ ਅਧਿਕਾਰੀ ਇਮਾਨਦਾਰ ਹਨ ਪਰ ਇਕ ਫ਼ੀਸਦੀ ਅਧਿਕਾਰੀ ਬੇਈਮਾਨ ਹਨ। ਇਕ ਫ਼ੀਸਦੀ ਭਿ੍ਰਸ਼ਟ ਅਧਿਕਾਰੀਆਂ ਕਰਕੇ 99 ਫ਼ੀਸਦੀ ਨੂੰ ਬੇਈਮਾਨ ਨਹੀਂ ਹੋਣ ਦਿੱਤਾ ਜਾਵੇਗਾ। ਪੁਰਾਣੀਆਂ ਪਾਰਟੀਆਂ ਦੀ ਤਰ੍ਹਾਂ ‘ਆਪ’ ਨੂੰ ਕਿਸੇ ਰਿਸ਼ਵਤ ਦੇ ਪੈਸੇ ਦੀ ਲੋੜ ਨਹੀਂ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਪਰੋਂ ਕੋਈ ਫੋਨ ਨਹੀਂ ਆਵੇਗਾ, ਨਾ ਪੈਸਿਆ ਲਈ, ਨਾ ਤਬਾਦਲੇ ਲਈ ਹੁਣ ਲੋਕਾਂ ਦੇ ਕੰਮ ਇਮਾਨਦਾਰੀ ਨਾਲ ਕੀਤੇ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ਗੱਲ ਦਾ ਪ੍ਰਗਟਾਵਾ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਪੰਜਾਬ ਦੇ ਹਿੱਤ ’ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਇਸ ਦਾ ਐਲਾਨ ਕੁਝ ਹੀ ਦੇਰ ਤਕ ਐਲਾਨ ਕਰਾਂਗਾ।’

Share