ਭਗਵੰਤ ਮਾਨ ਸਰਕਾਰ ਵੱਲੋਂ ਭਾਰੀ ਬਹੁਮਤ ਨਾਲ ਭਰੋਸਗੀ ਮਤਾ ਜਿੱਤਣ ਪਿੱਛੋਂ ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

43
Share

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਦੇ ਹੱਕ ਵਿਚ ਵੋਟਾਂ ਪਾਈਆਂ
ਚੰਡੀਗੜ੍ਹ, 3 ਅਕਤੂਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਦੌਰਾਨ ਭਰੋਸਗੀ ਮਤਾ ਭਾਰੀ ਬਹੁਮਤ ਨਾਲ ਜਿੱਤਿਆ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੋਟਿੰਗ ਸਮੇਂ ਗ਼ੈਰਹਾਜ਼ਰ ਰਹੀਆਂ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੀ ਮਤੇ ਦਾ ਵਿਰੋਧ ਨਹੀਂ ਕੀਤਾ। ਭਗਵੰਤ ਮਾਨ ਦੇ ਭਾਸ਼ਣ ਮਗਰੋਂ ਭਰੋਸਗੀ ਮਤੇ ’ਤੇ ਵੋਟਿੰਗ ਹੋਈ। ਕੁੱਲ 93 ਵਿਧਾਇਕਾਂ ਨੇ ਇਸ ਮਤੇ ਦੇ ਹੱਕ ਵਿਚ ਵੋਟ ਪਾਈ। ਭਗਵੰਤ ਮਾਨ ਨੇ ਕਿਹਾ, ‘‘ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਣ ’ਤੇ ਮੈਂ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਯਤਨ ਕਰਾਂਗਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਿਆ ਜਾਵੇ।’’

Share