ਭਾਈ ਲੌਂਗੋਵਾਲ ਨੇ ਪੰਥਕ ਮਸਲਿਆਂ ਨੂੰ ਲੈ ਕੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ

384
Share

ਅੰਮ੍ਰਿਤਸਰ, 8 ਅਕਤੂਬਰ, (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੌਜੂਦਾ ਪੰਥਕ ਮਸਲਿਆਂ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ ਤੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਵੀ ਸਨ। ਦੱਸਣਯੋਗ ਹੈ ਕਿ ਸ਼ੋਮਣੀ ਕਮੇਟੀ ਪ੍ਰਧਾਨ ਨੇ ਬੀਤੇ ਕੱਲ੍ਹ ਨਿਹੰਗ ਜਥੇਬੰਦੀ ਦੇ ਆਗੂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ ਸੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਪੰਥਕ ਸ਼ਖਸੀਅਤਾਂ ਨਾਲ ਵਿਚਾਰ ਚਰਚਾ ਦਾ ਮੰਤਵ ਕੌਮ ਦੀ ਚੜ੍ਹਦੀ ਕਲਾ ਲਈ ਸਮੂਹਿਕ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਬਾ ਹਰਨਾਮ ਸਿੰਘ ਨਾਲ ਹੋਈ ਮਿਲਣੀ ਦੌਰਾਨ ਵਰਤਮਾਨ ਕੌਮੀ ਮਸਲਿਆਂ ਦੇ ਹੱਲ ਲਈ ਵਿਚਾਰਾਂ ਹੋਈਆਂ ਹਨ।

Share