#PUNJAB

ਭਾਜਪਾ ਆਗੂ ਗਰੇਵਾਲ ਖਿਲਾਫ ਵਿਧਾਇਕ ਨੂੰ ਧਮਕੀਆਂ ਦੇਣ ਦਾ ਪਰਚਾ ਦਰਜ

ਪਟਿਆਲਾ, 22 ਫਰਵਰੀ (ਪੰਜਾਬ ਮੇਲ)- ਭਾਜਪਾ ਆਗੂ ਹਰਜੀਤ ਗਰੇਵਾਲ ਵਿਰੁੱਧ ਰਾਜਪੁਰਾ ਪੁਲਿਸ ਵੱਲੋਂ ਮੋਬਾਈਲ ‘ਤੇ ਗਾਲ਼ਾਂ ਕੱਢਣ ਤੇ ਧਮਕੀਆਂ ਦੇਣ ਦਾ ਪਰਚਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੱਤਰਕਾਰ ਸੰਦੀਪ ਚੌਧਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸੰਦੀਪ ਚੌਧਰੀ ਨੇ ਗਰੇਵਾਲ ‘ਤੇ ਵਿਧਾਇਕਾ ਨੂੰ ਗਾਲ਼ਾਂ ਕੱਢਣ ਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਲਾਏ ਹਨ।
ਉਧਰ ਇਸ ਸਬੰਧੀ ਹਰਜੀਤ ਗਰੇਵਾਲ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ, ਉਨ੍ਹਾਂ ਕਿਸੇ ਨੂੰ ਧਮਕੀਆਂ ਨਹੀਂ ਦਿੱਤੀਆਂ। ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

Leave a comment