#INDIA

ਭਾਜਪਾ ‘ਚ ਸ਼ਾਮਲ ਹੋਣ ਜਾਂ ਮਹੀਨੇ ‘ਚ arrest ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਗਈ: ਆਤਿਸ਼ੀ

ਨਵੀਂ ਦਿੱਲੀ, 2 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈੱਸ ਕਾਨਫਰੰਸ ਵਿਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਦਿੱਲੀ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਆਉਣ ਵਾਲੇ ਦਿਨਾਂ ‘ਚ ਉਨ੍ਹਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਕਰੇਗਾ।