#PUNJAB

ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੰਭਾਲਿਆ ਅਹੁਦਾ

ਨਹੀਂ ਪੁੱਜੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ
ਚੰਡੀਗੜ੍ਹ, 11 ਜੁਲਾਈ  (ਪੰਜਾਬ ਮੇਲ)- ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲਿਆ। ਲਾਅ ਭਵਨ ਨੇੜੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਸਮਾਗਮ ‘ਚ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਭਾਜਪਾ ਦੀ ਸੂਬਾਈ ਲੀਡਰਸ਼ਿਪ ਤੇ ਵਰਕਰ ਹਾਜ਼ਰ ਹੋਏ। ਹਾਲਾਂਕਿ ਬੀਤੇ ਦਿਨੀਂ ਸ਼ਰਮਾ ਨੇ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਲਈ ਭਾਜਪਾ ਹਾਈ ਕਮਾਨ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਇਹ ਫ਼ੈਸਲਾ ਸਵਾਗਤਯੋਗ ਹੈ। ਜਾਖੜ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਉਹ ਜ਼ਮੀਨ ਨਾਲ ਜੁੜੇ ਹੋਏ ਅਤੇ ਬਹੁਤ ਸੁਲਝੇ ਹੋਏ ਆਗੂ ਹਨ।

Leave a comment