ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ 

957

ਨਵੀਂ ਦਿੱਲੀ, 1 ਜੂਨ (ਪੰਜਾਬ ਮੇਲ)- ਪੁਲਿਸ ਨੇ ਅੱਜ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਹਿਰਾਸਤ ਵਿੱਚ ਲੈ ਲਿਆ। ਉਹ ‘ਆਪ’ ਸਰਕਾਰ ਖਿਲਾਫ਼ ਰਾਜਘਾਟ ’ਤੇ ਧਰਨਾ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਭਾਜਪਾ ਆਮ ਆਦਮੀ ਪਾਰਟੀ ’ਤੇ ਕਰੋਨਾ ਦੀ ਮਹਾਂਮਾਰੀ ਨਾਲ ਨਜਿੱਠਣ ਵਿੱਚ ਫੇਲ੍ਹ ਰਹਿਣ ਦਾ ਦੋਸ਼ ਲਾ ਰਹੀ ਹੈ। ਇਸੇ ਦੌਰਾਨ ਭਾਜਪਾ ਸਮਰਥਕਾਂ ਨੇ ਕਨਾਟ ਪਲੇਸ ’ਤੇ ਕੇਜਰੀਵਾਲ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।