ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

195
Share

ਨਵੀਂ ਦਿੱਲੀ, 25 ਨਵੰਬਰ (ਪੰਜਾਬ ਮੇਲ)-ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕਿ੍ਰਕਟਰ ਗੌਤਮ ਗੰਭੀਰ ਨੂੰ ਆਈ.ਐੱਸ.ਆਈ.ਐੱਸ. ਕਸ਼ਮੀਰ ਵੱਲੋਂ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ (ਕੇਂਦਰੀ) ਪੁਲਿਸ ਸ਼ਵੇਤਾ ਚੌਹਾਨ ਨੇ ਦੱਸਿਆ ਕਿ ਆਈ.ਐੱਸ.ਆਈ.ਐੱਸ. ਕਸ਼ਮੀਰ ਵਲੋਂ ਮੰਗਲਵਾਰ ਰਾਤੀਂ 9.32 ਵਜੇ ਗੰਭੀਰ ਦੀ ਅਧਿਕਾਰਤ ਈ.ਮੇਲ ਆਈ.ਡੀ. ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਮੇਲ ’ਚ ਕਿਹਾ ਗਿਆ ਕਿ ਅਸੀਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਮਾਰਨ ਜਾ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੌਤਮ ਗੰਭੀਰ ਦੇ ਨਿੱਜੀ ਸਕੱਤਰ ਵੱਲੋਂ ਰਾਜੇਂਦਰ ਨਗਰ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Share