ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੁਸ਼ਿਆਰਪੁਰ ‘ਚ ਕਿਸਾਨਾਂ ਵੱਲੋਂ ਹਮਲਾ

618

ਹੁਸ਼ਿਆਰਪੁਰ, 12 ਅਕਤੂਬਰ (ਪੰਜਾਬ ਮੇਲ)- ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਅੱਜ ਟਾਂਡਾ ਦੇ ਕਿਸਾਨਾਂ ਵਲੋਂ ਹਮਲਾ ਕੀਤਾ ਗਿਆ, ਹਾਲਾਂਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ ਗਿਆ। ਕਿਸਾਨਾਂ ਵਲੋਂ ਅਸ਼ਵਨੀ ਸ਼ਰਮਾ ਦੀ ਕਾਰ ਦੀ ਭੰਨਤੋੜ ਕਰਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਚੌਲਾਗ ਟੋਲ ਪਲਾਜ਼ਾ ‘ਤੇ ਧਰਨੇ ‘ਤੇ ਬੈਠੇ ਦੋਆਬਾ ਕਿਸਾਨ ਕਮੇਟੀ ਦੇ ਕਾਰਕੁੰਨਾਂ ਨੇ ਅੱਜ ਦੇਰ ਸ਼ਾਮ ਹਾਈਵੇ ‘ਤੇ ਜਾ ਰਹੇ ਭਾਜਪਾ ਦੇ ਸੂਬਾਈ ਆਗੂ ਦਾ ਰਸਤਾ ਰੋਕ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀਆਂ ਗੱਡੀਆਂ ਦਾ ਕਾਫਲਾ ਜਲੰਧਰ ਤੋਂ ਭਾਜਪਾ ਮੀਟਿੰਗ ‘ਚ ਹਿੱਸਾ ਲੈਣ ਉਪਰੰਤ ਵਾਪਸ ਜਾ ਰਿਹਾ ਸੀ, ਜਿਸ ਦੌਰਾਨ ਰਸਤੇ ‘ਚ ਉਨ੍ਹਾਂ ਦੀ ਗੱਡੀ ਨੂੰ ਕਿਸਾਨਾਂ ਵਲੋਂ ਰੋਕ ਕੇ ਕਾਰ ਦੀ ਭੰਨਤੋੜ ਵੀ ਕੀਤੀ ਗਈ।