ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ

137
Share

ਜਲੰਧਰ, 27 ਜਨਵਰੀ (ਪੰਜਾਬ ਮੇਲ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਅੱਜ ਉਮੀਦਾਵਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਜਪਾ ਵੱਲੋਂ ਅੱਜ ਜਾਰੀ ਕੀਤੀ ਗਈ ਲਿਸਟ ’ਚ ਕੁੱਲ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ’ਚ ਫਤਿਹਜੰਗ ਬਾਜਵਾ ਨੂੰ ਵੀ ਟਿਕਟ ਦਿੱਤੀ ਗਈ ਹੈ।

ਫਤਿਹਜੰਗ ਬਾਜਵਾ ਨੂੰ ਕਾਦੀਆਂ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਭੋਆ ਹਲਕੇ ਤੋਂ ਸੀਮਾ ਕੁਮਾਰੀ, ਗੁਰਦਾਸਪੁਰ ਤੋਂ ਪਰਮਿੰਦਰ ਸਿੰਘ ਗਿੱਲ, ਡੇਰਾ ਬਾਬਾ ਨਾਨਕ ਤੋਂ ਕੁਲਦੀਪ ਸਿੰਘ ਕਹਿਲਾਓਨ, ਮਜੀਠਾ ਤੋਂ ਪ੍ਰਦੀਪ ਸਿੰਘ ਭੁੱਲਰ, ਅੰਮ੍ਰਿਤਸਰ ਪੱਛਮੀ (ਐੱਸ.ਸੀ) ਤੋਂ ਕੁਮਾਰ ਅਮਿਤ, ਅਟਾਰੀ (ਐੱਸ) ਤੋਂ ਬਲਵਿੰਦਰ ਕੌਰ, ਫਗਵਾੜਾ ਤੋਂ ਵਿਜੇ ਸਾਂਪਲਾ, ਸ਼ਾਹਕੋਟ ਤੋਂ ਨਰਿੰਦਰ ਪਾਲ ਸਿੰਘ ਚੰਡੀ, ਕਰਤਾਰਪੁਰ (ਐੱਸ.ਸੀ) ਤੋਂ ਸੁਰਿੰਦਰ ਮਹੇ, ਜਲੰਧਰ ਕੈਂਟ ਤੋਂ ਸਰਬਜੀਤ ਸਿੰਘ ਮੱਕੜ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।


Share