#PUNJAB

ਭਾਜਪਾ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ

ਜੈਤੋ, 24 ਮਾਰਚ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੀ ਕਮਰ ਕੱਸ ਲਈ ਹੈ। ਪੰਜਾਬ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਅਵਿਨਾਸ਼ ਰਾਏ ਖੰਨਾ ਨੂੰ ਲੁਧਿਆਣਾ ਪੱਛਮੀ ਉਪ ਚੋਣ 2025 ਲਈ ਇੰਚਾਰਜ ਅਤੇ ਵਿਜੇ ਸਾਂਪਲਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਸਿਆਸੀ ਹਲਕਿਆਂ ਮੁਤਾਬਕ ਇਸ ਉਪ ਚੋਣ ਨੂੰ ਲੈ ਕੇ ਵੱਖ-ਵੱਖ ਚਰਚਾਵਾਂ ਚੱਲ ਰਹੀਆਂ ਹਨ। ਸੂਤਰਾਂ ਅਨੁਸਾਰ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਕਿਸੇ ਵੀ ਹਾਲਤ ਵਿਚ ਇਹ ਉਪ ਚੋਣ ਜਿੱਤੇਗੀ। ਪੰਜਾਬ ਵਿਚ 2027 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।