ਚੰਡੀਗੜ੍ਹ, 7 ਸਤੰਬਰ (ਪੰਜਾਬ ਮੇਲ)- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਨਾਲ ਮਸ਼ਵਰੇ ਮਗਰੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਚਾਰ ਭਾਜਪਾ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜੀਵਨ ਗੁਪਤਾ ਨੇ ਕਿਹਾ ਕਿ ਸ਼੍ਰੀ ਜਾਖੜ ਵੱਲੋਂ ਸ਼੍ਰੀਮਤੀ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਤੇ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫੈਸਲੇ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ।