#AMERICA

ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੈਕਰਾਮੈਂਟੋ, 8 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ ਕਮੇਟੀ ਦਾ ਰੈਂਕਿੰਗ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰਾਜਾ ਕ੍ਰਿਸ਼ਨਾਮੂਰਤੀ ਨੇ ਖੁਦ ਇਹ ਜਾਣਕਾਰੀ ਦਿੰਦਿਆਂ ਇਕ ਬਿਆਨ ਵਿਚ ਕਿਹਾ ਹੈ ਕਿ ਮੈਂ ਸਦਨ ਦੇ ਆਗੂ ਜੈਫਰੀਜ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਵਿਸ਼ੇਸ਼ ਅਧਿਕਾਰ ਕਮੇਟੀ ਵਿਚ ਸੇਵਾ ਕਰਨ ਦਾ ਮਾਣ ਬਖਸ਼ਿਆ ਹੈ। ਇਸ ਕਮੇਟੀ ਦਾ ਗਠਨ 118ਵੀਂ ਕਾਂਗਰਸ ਵੱਲੋਂ ਚੀਨ ਦੀ ਕਮਿਊਨਿਸਟ ਪਾਰਟੀ ਨਾਲ ਆਰਥਿਕ, ਤਕਨੀਕੀ ਤੇ ਸੁਰੱਖਿਆ ਮੁਕਾਬਲੇਬਾਜ਼ੀ ਬਾਰੇ ਮੁੱਦਿਆਂ ਨੂੰ ਸੁਲਝਾਉਣ ਤੇ ਇਸ ਸਬੰਧੀ ਜਾਂਚ ਤੇ ਨੀਤੀ ਵਿਕਸਿਤ ਕਰਨ ਲਈ ਕੀਤਾ ਗਿਆ ਸੀ।

Leave a comment