ਭਾਰਤੀ ਕਿਸਾਨਾਂ ਦੇ ਸਮਰਥਨ ‘ਚ ਅਮਰੀਕਾ ਦੇ ਕਈ ਸ਼ਹਿਰਾਂ ‘ਚ ਰੋਸ ਰੈਲੀਆਂ

181
Share

ਵਾਸ਼ਿੰਗਟਨ, 6 ਦਸੰਬਰ (ਪੰਜਾਬ ਮੇਲ)- ਭਾਰਤ ‘ਚ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਭਾਰਤੀ ਕਿਸਾਨਾਂ ਦੇ ਸਮਰਥਨ ‘ਚ ਸੈਂਕੜੇ ਸਿੱਖ-ਅਮਰੀਕੀਆਂ ਨੇ ਅਮਰੀਕਾ ਦੇ ਕਈ ਸ਼ਹਿਰਾਂ ‘ਚ ਸ਼ਾਂਤਮਈ ਰੋਸ ਰੈਲੀਆਂ ਕੀਤੀਆਂ। ਕੈਲੀਫੋਰਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਪ੍ਰਦਰਸ਼ਨਕਾਰੀਆਂ ਦੇ ਵੱਡੇ ਕਾਰ ਕਾਫਲੇ ਨੇ ਸ਼ਨਿਚਰਵਾਰ ਨੂੰ ਬੇ ਬ੍ਰਿਜ ਉੱਤੇ ਟ੍ਰੈਫਿਕ ਨੂੰ ਰੋਕ ਦਿੱਤਾ ਤੇ ਕਾਫ਼ਲਾ ਸਾਨ ਫਰਾਂਸਿਸਕੋ ਵਿਚ ਸਥਿਤ ਭਾਰਤੀ ਕੌਂਸਲੇਟ ਵੱਲ ਵਧਿਆ।
ਇਸ ਤੋਂ ਇਲਾਵਾ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਸੈਂਕੜੇ ਇੰਡੀਆਨਾਪੋਲਿਸ ਵਿਚ ਇਕੱਠੇ ਹੋ ਕੇ ਮਾਰਚ ਕੀਤਾ। ਦੋਵਾਂ ਥਾਵਾਂ ‘ਤੇ ਪ੍ਰਦਰਸ਼ਨਕਾਰੀਆਂ ਨੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਭਾਰਤੀ ਕਿਸਾਨਾਂ ਨੂੰ ਗਰੀਬੀ ਵੱਲ ਧੱਕਣਗੇ ਅਤੇ ਕਾਰਪੋਰੇਟ ਸੈਕਟਰਾਂ ਨੂੰ ਏਕਾਅਧਿਕਾਰ ਦੇਣਗੇ। ਕਿਸਾਨ ਕਿਸੇ ਵੀ ਕੌਮ ਦੀ ਰੂਹ ਹੁੰਦੇ ਹਨ। ਅਮਰੀਕਾ ਅਤੇ ਕੈਨੇਡਾ ਦੇ ਕਈ ਸ਼ਹਿਰਾਂ ਸਮੇਤ ਦੁਨੀਆਂ ਭਰ ਦੇ ਲੋਕ ਇਕੱਠੇ ਹੋ ਕੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇੰਡੀਆਨਾ ਦੇ ਸ਼ਹਿਰ ਇੰਡੀਆਨਾਪੋਲਿਸ ‘ਚ ਲਗਭਗ 500 ਸਿੱਖ ਅਮਰੀਕਨਾਂ ਨੇ ਸ਼ਿਰਕਤ ਕੀਤੀ।


Share