ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਵੱਲੋਂ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੀਡੀਆ ਪ੍ਰਬੰਧਨ ਦੀ ਸਮੀਖਿਆ

444
Share

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਸ੍ਰੀਮਤੀ ਸ਼ੈਫਾਲੀ ਸ਼ਰਨ ਵੱਲੋਂ ਪੰਜਾਬ, ਗੋਆ, ਮਣੀਪੁਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ ਆਗਾਮੀ ਆਮ ਚੋਣਾਂ ਲਈ ਮੀਡੀਆ ਨਾਲ ਸਬੰਧਤ ਮਾਮਲਿਆਂ ਬਾਰੇ ਆਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ।
ਡਾਇਰੈਕਟਰ ਜਨਰਲ, ਈਸੀਆਈ ਨੇ ਸੂਬਾ/ ਜ਼ਿਲ੍ਹਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦੀ ਸਰੰਚਨਾ, ਸਥਾਈ ਮੀਡੀਆ ਸੈੱਲ ਦੀ ਸਥਾਪਨਾ, ਪੇਡ ਨਿਊਜ਼ ਦੀ ਨਿਗਰਾਨੀ, ਚੋਣ ਪ੍ਰਬੰਧਨ ਅਤੇ ਸੋਸ਼ਲ ਮੀਡੀਆ ਸੈੱਲ ਦੀ ਨਿਗਰਾਨੀ ਲਈ ਸੀਈਓ/ ਡੀਈਓ ਪੱਧਰ ‘ਤੇ ਮੀਡੀਆ ਮੋਨੀਟਰਿੰਗ ਕੰਟਰੋਲ ਰੂਮ ਦੀ ਸਥਾਪਨਾ ਬਾਰੇ ਸਮੀਖਿਆ ਕੀਤੀ।
ਕਮਿਸ਼ਨ ਨੇ ਆਮ ਚੋਣਾਂ ਵਾਲੇ ਸੂਬਿਆਂ ਦੇ ਸਾਰੇ ਸੀਈਓਜ਼ ਨੂੰ ਨਿਯਮਿਤ ਰੂਪ ਵਿੱਚ ਸਵੀਪ ਗਤੀਵਿਧੀਆਂ ਨੂੰ ਅਪਡੇਟ ਕਰਨ ਅਤੇ ਨਿਰਧਾਰਤ ਫਾਰਮੈਟ ਵਿੱਚ ਮੀਡੀਆ ਕਵਰੇਜ ਭੇਜਣ ਦੇ ਨਿਰਦੇਸ਼ ਦਿੱਤੇ।
ਵਧੀਕ ਸੀਈਓ, ਪੰਜਾਬ, ਸ੍ਰੀਮਤੀ ਮਾਧਵੀ ਕਟਾਰੀਆ, ਆਈਏਐਸ ਨੇ ਸਵੀਪ ਅਤੇ ਮੀਡੀਆ ਟੀਮ ਦੇ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਲਈ ਸ਼ੁਰੂ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਅਤੇ ਮੀਡੀਆ ਮਾਮਲਿਆਂ ਸਬੰਧੀ ਤਿਆਰੀਆਂ ਬਾਰੇ ਕਮਿਸ਼ਨ ਨੂੰ ਜਾਣੂ ਕਰਵਾਇਆ।

Share