ਭਾਰਤੀ ਦੀ ਕੈਨੇਡਾ ‘ਚ ਗੋਲੀਆਂ ਮਾਰ ਕੇ ਹੱਤਿਆ

421
Share

ਐਬਟਸਫੋਰਡ, 15 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਵਿਖੇ ਵੈਨਕੂਵਰ ਨਿਵਾਸੀ ਭਾਰਤੀ ਮੂਲ ਦੇ 44 ਸਾਲਾ ਨੀਲ ਪਰਤਾਪ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਦੇ ਬੁਲਾਰੇ ਸਾਰਜੈਂਟ ਫਰੈਂਕ ਜੈਂਗ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਰਨਬੀ ਦੇ 6100 ਬਲਾਕ ਤੇ ਮਕੀ ਐਵੇਨਿਊ ਨੇੜੇ ਇਕ ਵਿਅਕਤੀ ਦੇ ਗੋਲੀਆਂ ਮਾਰੀਆਂ ਹਨ | ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੰਭੀਰ ਜ਼ਖ਼ਮੀ ਹੋਏ ਨੀਲ ਪਰਤਾਪ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਕੁਝ ਸਮਾਂ ਬਾਅਦ ਉਸ ਦੀ ਮੌਤ ਹੋ ਗਈ | ਨੀਲ ਪਰਤਾਪ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਸੀ | ਉਸ ਦਾ ਕਤਲ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ | ਵਰਨਣਯੋਗ ਹੈ ਕਿ ਬੀਤੇ ਸਵਾ ਮਹੀਨੇ ਵਿਚ ਵੈਨਕੂਵਰ ਇਲਾਕੇ ‘ਚ 8 ਕਤਲ ਹੋ ਚੁੱਕੇ ਹਨ |


Share