#INDIA #SPORTS

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜੇ

ਨਵੀਂ ਦਿੱਲੀ, 26 ਦਸੰਬਰ (ਪੰਜਾਬ ਮੇਲ)- ਵਰਲਡ ਚੈਂਪੀਅਨਸ਼ਿਪ ਤਗ਼ਮਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਫ਼ਾਦਾਰ ਸੰਜੈ ਸਿੰਘ ਦੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਚੋਣ ਦਾ ਵਿਰੋਧ ਕਰਦਿਆਂ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜ ਦਿੱਤਾ ਹੈ। ਵਿਨੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਰੋਸ ਜਤਾਇਆ ਹੈ। ਇਸ ਤੋਂ ਪਹਿਲਾਂ ਓਲੰਪਿਕ ਤਗ਼ਮਾ ਜੇਤੂ ਬਜਰੰਗ ਪੂਨੀਆ ਤੇ ਡੈੱਫਲੰਪਿਕਸ ਚੈਂਪੀਅਨ ਵੀਰੇਂਦਰ ਸਿੰਘ ਯਾਦਵ ਨੇ ਵੀ ਪਿਛਲੇ ਦਿਨੀਂ ਆਪਣੇ ਪਦਮ ਸ੍ਰੀ ਐਵਾਰਡ ਵਾਪਸ ਕੀਤੇ ਸਨ।