ਭਾਰਤੀ ਮੂਲ ਦੀ ਵਕੀਲ ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ

166
ਰਮਈਆ ਜਵਾਹਰ ਕੁਡੇਕਾਲੂ
Share

ਸੈਕਰਾਮੈਂਟੋ, 13 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੀ ਵਕੀਲ 32 ਸਾਲਾ ਰਮਈਆ ਜਵਾਹਰ ਕੁਡੇਕਾਲੂ ਜਿਸ ਦਾ ਭਾਰਤ ’ਚ ਪਿਛੋਕੜ ਬੇਂਗਲੂਰੂ ਨਾਲ ਜੁੜਿਆ ਹੋਇਆ ਹੈ, ਨੂੰ ਨਿਊਯਾਰਕ ਸਿਟੀ ਬਾਰ ਦੀ ਮਾਨਵੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੇਰੇ ਪਿਛੋਕੜ ਦੀ ਜਾਂਚ ਪੜਤਾਲ ਉਪਰੰਤ ਮੈਨੂੰ ਕਮੇਟੀ ਲਈ ਨਾਮਜ਼ਦ ਕੀਤਾ ਗਿਆ ਸੀ ਤੇ ਮੈਨੂੰ ਬੇਹੱਦ ਖੁਸ਼ੀ ਹੈ ਕਿ ਮੇਰੀ ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਕਮੇਟੀ ਦੀ ਚੇਅਰਪਰਸਨ ਵਜੋਂ ਪੁਸ਼ਟੀ ਕਰ ਦਿੱਤੀ ਗਈ ਹੈ। ਇਹ ਪਹਿਲੀ ਵਾਰ ਹੈ ਕਿ ਇਕ ਗੈਰ ਗੋਰੀ ਨੌਜਵਾਨ ਔਰਤ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਨਵਾਂ ਕੰਮ ਤੇ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ।

Share