ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਡੋਵਾਲ ਵੱਲੋਂ ਅੱਤਵਾਦ ਖ਼ਿਲਾਫ਼ ਲੜਨ ਲਈ ਅਫ਼ਗ਼ਾਨਿਸਤਾਨ ਦੀ ਸਮਰਥਾ ਵਧਾਉਣ ਦਾ ਸੱਦਾ

137
Share

ਦੁਸ਼ਾਂਬੇ, 27 ਮਈ (ਪੰਜਾਬ ਮੇਲ)- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਕਿਹਾ ਕਿ ਭਾਰਤ ਹਮੇਸ਼ਾ ਹੀ ਕਾਬੁਲ ਦਾ ਮਹੱਤਵਪੂਰਨ ਭਾਈਵਾਲ ਰਿਹਾ ਹੈ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਦੀ ਅੱਤਵਾਦ ਅਤੇ ਅੱਤਵਾਦੀ ਸਮੂਹਾਂ ਨਾਲ ਲੜਨ ਦੀ ਆਪਣੀ ਸਮਰੱਥਾ ਨੂੰ ਵਧਾਉਣ ਦਾ ਸੱਦਾ ਦਿੱਤਾ। ਸ਼੍ਰੀ ਡੋਵਾਲ ਨੇ ਤਜ਼ਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ‘ਚ ਅਫ਼ਗ਼ਾਨਿਸਤਾਨ ‘ਤੇ ਚੌਥੀ ਖੇਤਰੀ ਸੁਰੱਖਿਆ ਗੱਲਬਾਤ ‘ਚ ਕਿਹਾ ਕਿ ਅੱਤਵਾਦ ਅਤੇ ਅੱਤਵਾਦੀ ਸਮੂਹ ਖੇਤਰੀ ਸੁਰੱਖਿਆ ਅਤੇ ਸ਼ਾਂਤੀ ਲਈ ਵੱਡਾ ਖਤਰਾ ਹਨ। ਇਸ ਲਈ ਸਾਰੇ ਦੇਸ਼ਾਂ ਨੂੰ ਇਸ ਦਾ ਮੁਕਾਬਲਾ ਕਰਨ ਲਈ ਅਫ਼ਗ਼ਾਨਿਸਤਾਨ ਦੀ ਮਦਦ ਕਰਨੀ ਚਾਹੀਦੀ ਹੈ।’


Share