26.9 C
Sacramento
Saturday, September 23, 2023
spot_img

ਭਾਰਤੀ ਵਿਦਿਆਰਥਣ ਦੀ ਮੌਤ ‘ਤੇ ਅਮਰੀਕਾ ‘ਚ ਗੁੱਸਾ; ਬਾਇਡਨ ਵੱਲੋਂ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਉਣ ਦਾ ਭਰੋਸਾ

ਵਾਸ਼ਿੰਗਟਨ, 16 ਸਤੰਬਰ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਭਾਰਤ ਸਰਕਾਰ ਨੂੰ ਸਿਆਟਲ ਵਿਚ ਪੁਲਿਸ ਦੀ ਗਸ਼ਤੀ ਕਾਰ ਦੀ ਟੱਕਰ ਨਾਲ ਭਾਰਤੀ ਵਿਦਿਆਰਥਣ ਜਾਹਨਵੀ ਕੰਦੂਲਾ ਦੀ ਮੌਤ ਦੀ ਤੁਰੰਤ ਜਾਂਚ ਕਰਨ ਅਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਉਣ ਦਾ ਭਰੋਸਾ ਦਿੱਤਾ ਹੈ। ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਵਾਸ਼ਿੰਗਟਨ ਵਿਚ ਉੱਚ ਪੱਧਰ ‘ਤੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਅਤੇ ਕੰਦੂਲਾ ਦੇ ਕਤਲ ਅਤੇ ਸਿਆਟਲ ਵਿਚ ਪੁਲਸ ਅਧਿਕਾਰੀ ਦੇ ਅਤਿ ਅਸੰਵੇਦਨਸ਼ੀਲ ਰਵੱਈਏ ‘ਤੇ ਤੁਰੰਤ ਕਾਰਵਾਈ ਦੀ ਮੰਗ ਦੇ ਬਾਅਦ ਅਮਰੀਕੀ ਸਰਕਾਰ ਹਰਕਤ ਵਿਚ ਆ ਗਈ ਹੈ। ਕੰਦੂਲਾ ਦੀ ਜਨਵਰੀ ਵਿਚ ਉਸ ਸਮੇਂ ਮੌਤ ਹੋ ਗਈ ਸੀ ਜਦੋਂ ਉਸਨੂੰ ਅਧਿਕਾਰੀ ਕੇਵਿਨ ਡੇਵ ਵੱਲੋਂ ਚਲਾਏ ਗਏ ਇੱਕ ਪੁਲਿਸ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਇਕ ਰਿਪੋਰਟ ਅਨੁਸਾਰ ਉਹ ਓਵਰਡੋਜ਼ ਦੀ ਰਿਪੋਰਟ ਮਿਲਣ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਜਾਂਦੇ ਸਮੇਂ 119 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੱਧ ਦੀ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ। ਸਿਆਟਲ ਪੁਲਿਸ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੀ ਗਈ ਬਾਡੀਕੈਮ ਫੁਟੇਜ ਵਿਚ, ਅਧਿਕਾਰੀ ਡੈਨੀਅਲ ਆਰਡਰਰ ਨੇ ਇਸ ਘਾਤਕ ਹਾਦਸੇ ਨੂੰ ਹੱਸ ਕੇ ਟਾਲ ਦਿੱਤੇ ਅਤੇ ਇਸ ਗੱਲ ਨੂੰ ਖਾਰਜ ਕਰ ਦਿੱਤਾ ਕਿ ਡੇਵ ਦੋਸ਼ੀ ਹੈ ਜਾਂ ਮਾਮਲੇ ਵਿਚ ਅਪਰਾਧਿਕ ਜਾਂਚ ਦੀ ਲੋੜ ਹੈ। ਅਮਰੀਕੀ ਸੰਸਦ ਮੈਂਬਰਾਂ ਅਤੇ ਭਾਰਤੀ-ਅਮਰੀਕੀਆਂ ਨੇ ਕੰਦੂਲਾ ਦੀ ਮੌਤ ‘ਤੇ ਗੁੱਸਾ ਜ਼ਾਹਰ ਕੀਤਾ ਹੈ। ਬਾਇਡਨ ਪ੍ਰਸ਼ਾਸਨ ਨੇ ਭਾਰਤ ਸਰਕਾਰ ਨੂੰ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਦਾ ਭਰੋਸਾ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਰਾਜਦੂਤ ਅਤੇ ਭਾਰਤ ਸਰਕਾਰ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੇ ਪੂਰੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਘਟਨਾ ਤੋਂ ‘ਹੈਰਾਨ’ ਅਤੇ ‘ਸਹਿਮੇ’ ਹੋਏ ਹਨ। ਸਾਨ ਫਰਾਂਸਿਸਕੋ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਕੰਦੂਲਾ ਦੀ ਮੌਤ ਦੀ ਜਾਂਚ ਦੇ ਤਰੀਕਿਆਂ ਨੂੰ ”ਬਹੁਤ ਪਰੇਸ਼ਾਨ ਕਰਨ ਵਾਲਾ” ਦੱਸਿਆ।

Related Articles

Stay Connected

0FansLike
3,869FollowersFollow
21,200SubscribersSubscribe
- Advertisement -spot_img

Latest Articles