ਭਾਰਤੀ ਵਿਦਿਆਰਥੀਆਂ ਨੂੰ ਰੂਸ ਛੱਡ ਕੇ ਜਾਣ ਦੀ ਲੋੜ ਨਹੀਂ!

261
Share

ਮਾਸਕੋ ’ਚ ਭਾਰਤੀ ਸਫਾਰਤਖਾਨੇ ਵੱਲੋਂ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਰੂਸ-ਯੂਕਰੇਨ ਜੰਗ ਕਾਰਨ ਯੂਕਰੇਨ ’ਚ ਪੜ੍ਹ ਰਹੇ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ਹੋਈ ਸੀ ਤੇ ਹਾਲੇ ਵੀ ਭਾਰਤੀ ਵਿਦਿਆਰਥੀ ਉਥੇ ਫਸੇ ਹੋੋਏ ਹਨ। ਇਸ ਦੌਰਾਨ ਮਾਸਕੋ ਵਿਚ ਭਾਰਤੀ ਸਫ਼ਾਰਤਖਾਨੇ ਨੇ ਕਿਹਾ ਹੈ ਕਿ ਇਸ ਸਮੇਂ ਇੱਥੇ ਕੋਈ ਸੁਰੱਖਿਆ ਖ਼ਤਰਾ ਨਜ਼ਰ ਨਹੀਂ ਆ ਰਿਹਾ, ਜਿਸ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਰੂਸ ਛੱਡ ਕੇ ਜਾਣ ਦੀ ਲੋੜ ਨਹੀਂ ਹੈ। ਸਫਾਰਤਖ਼ਾਨੇ ਨੇ ਕਿਹਾ ਕਿ ਰੂਸ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ ਅਤੇ ਰੂਸੀ ਬੈਂਕਿੰਗ ਸੇਵਾਵਾਂ ’ਚ ਕੁਝ ਰੁਕਾਵਟਾਂ ਆ ਰਹੀਆਂ ਹਨ। ਜੇਕਰ ਇਸ ਸਬੰਧੀ ਉਨ੍ਹਾਂ ਨੂੰ ਕੋਈ ਚਿੰਤਾ ਹੈ ਅਤੇ ਉਸ ਇਸ ਕਾਰਨ ਭਾਰਤ ਮੁੜਨਾ ਚਾਹੁੰਦੇ ਹਨ, ਤਾਂ ਉਹ ਅਜਿਹਾ ਕਰ ਸਕਦੇ ਹਨ।

Share